ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਜੁਲਾਈ
ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵਕਤ ਝਟਕਾ ਲੱਗਾ ਜਦੋਂ ਪਾਰਟੀ ਦੇ ਕੱਟੜ ਸਮਰਥਕ ਦਲ ਦੀ ਰਾਜਸੀ ਮਾਮਲਿਆਂ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਚੇਅਰਮੈਨ ਚੌਧਰੀ ਮਦਨ ਲਾਲ ਬੱਗਾ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸਾਥੀਆਂ ਸਣੇ ‘ਆਪ’ ਵਿਚ ਸ਼ਾਮਲ ਹੋ ਗਏ।
ਇਸ ਸਬੰਧੀ ਹੋਏ ਸਮਾਗਮ ਦੌਰਾਨ ‘ਆਪ’ ਦੇ ਪੰਜਾਬ ਇੰਚਾਰਜ ਰਾਘਵ ਚੱਢਾ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਬਲਦੇਵ ਸਿੰਘ ਅਤੇ ਤਰਸੇਮ ਸਿੰਘ ਭਿੰਡਰ ਸਣੇ ਕਈ ਹੋਰ ਆਗੂਆਂ ਨੇ ਸ੍ਰੀ ਬੱਗਾ ਅਤੇ ਸਾਥੀਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।
ਸ੍ਰੀ ਚੱਢਾ ਨੇ ਕਿਹਾ ਕਿ ਚੌਧਰੀ ਮਦਨ ਲਾਲ ਬੱਗਾ ਆਪ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਆਪ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਚੌਧਰੀ ਬੱਗਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਪ ਨੂੰ ਸ਼ਹਿਰ ਵਿਚ ਹੋਰ ਮਜ਼ਬੂਤੀ ਮਿਲੇਗੀ।
ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਉਹ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠਲੀ ਪਾਰਟੀ ਦੀਆਂ ਪੰਜਾਬ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਲ ਹੋਏ ਹਨ।
ਦਲਜੀਤ ਸਿੰਘ ਭੋਲਾ ਦਾ ਸਨਮਾਨ
ਲੁਧਿਆਣਾ (ਖੇਤਰੀ ਪ੍ਰਤੀਨਿਧ): ਆਮ ਆਦਮੀ ਪਾਰਟੀ ਦੇ ਲੁਧਿਆਣਾ ਸਥਿਤ ਮੁੱਖ ਦਫ਼ਤਰ ਵਿੱਚ ਪਿਛਲੇ ਦਿਨੀਂ ਪੰਜਾਬ ਪ੍ਰਧਾਨ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਦੀ ਅਗਵਾਈ ਵਿੱਚ ਵਾਪਸੀ ਕਰਨ ਵਾਲੇ ਲੁਧਿਆਣਾ ਹਲਕਾ ਪੂਰਬੀ ਦੇ ਆਗੂ ਦਲਜੀਤ ਸਿੰਘ ਭੋਲਾ ਗਰੇਵਾਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸੂਬਾ ਸਹਾਇਕ ਸਕੱਤਰ ਅਮਨਦੀਪ ਸਿੰਘ ਮੋਹੀ, ਪ੍ਰਧਾਨ ਲੁਧਿਆਣਾ ਸ਼ਹਿਰੀ ਸੁਰੇਸ਼ ਗੋਇਲ, ਹਰੀ ਸਿੰਘ, ਪੰਜਾਬ ਮਹਿਲਾ ਵਿੰਗ ਦੀ ਮੀਤ ਪ੍ਰਧਾਨ ਰਜਿੰਦਰਪਾਲ ਕੌਰ ਛੀਨਾ, ਰਵਿੰਦਰ ਪਾਲ ਸਿੰਘ ਪਾਲੀ, ਗੁਰਜੀਤ ਸਿੰਘ ਗਿੱਲ, ਸ਼ਰਨਪਾਲ ਮੱਕੜ ਤੇ ਦੁਪਿੰਦਰ ਸਿੰਘ ਆਦਿ ਹਾਜ਼ਰ ਸਨ। ਸ੍ਰੀ ਭੋਲਾ ਨੇ ਕਿਹਾ ਕਿ ਪਾਰਟੀ ਛੱਡਣੀ ਵੱਡੀ ਭੁੱਲ ਸੀ।