ਪੱਤਰ ਪ੍ਰੇਰਕ
ਦੇਵੀਗੜ੍ਹ, 21 ਨਵੰਬਰ
ਕਈ ਦਹਾਕਿਆਂ ਤੋਂ ਕਿਸਾਨਾਂ ਲਈ ਸੰਘਰਸ਼ ਕਰਦੇ ਆ ਰਹੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਦੀ ਅਚਾਨਕ ਸਿਹਤ ਵਿਗੜ ਗਈ ਸੀ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਕਿਸਾਨ ਆਗੂ ਸੇਵਾ ਸਿੰਘ ਪਨੌਦੀਆਂ, ਗੁਰਚਰਨ ਸਿੰਘ ਗੰਗਰੌਲਾ, ਸ਼ਬੇਗ ਸਿੰਘ ਨੇ ਦੱਸਿਆ ਕਿ ਸ੍ਰੀ ਬਹਿਰੂ ਬਿਮਾਰ ਹੋਣ ਕਾਰਨ ਕਿਸਾਨੀ ਬੈਠਕਾਂ ਵਿੱਚ ਵੀ ਨਹੀਂ ਜਾ ਰਹੇ। ਅੱਜ ਉਨ੍ਹਾਂ ਦਾ ਹਾਲ ਜਾਨਣ ਲਈ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਸਤਨਾਮ ਸਿੰਘ ਬਹਿਰੂ ਨੇ ਲੰਮਾ ਸਮਾਂ ਕਿਸਾਨਾਂ ਲਈ ਸੰਘਰਸ਼ ਕੀਤਾ, ਜੇਲ੍ਹਾਂ ਕੱਟੀਆਂ, ਮੋਰਚਿਆਂ ’ਚ ਅੱਗੇ ਹੋ ਕੇ ਹਿੱਸਾ ਲਿਆ। ਉਨ੍ਹਾਂ ਨੇ ਸ੍ਰੀ ਬਹਿਰੂ ਦੀ ਸਿਹਤਯਾਬੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਜਗਜੀਤ ਸਿੰਘ ਕੋਹਲੀ, ਸ਼ਾਨਵੀਰ ਸਿੰਘ, ਬਿਕਰਮ ਸਿੰਘ ਹਾਜ਼ਰ ਸਨ।