ਨਵੀਂ ਦਿੱਲੀ, 10 ਅਗਸਤ
ਕੇਂਦਰ ਸਰਕਾਰ ਨੇ ਕੋਵਿਸ਼ੀਲਡ ਜਾਂ ਕੋਵੈਕਸੀਨ ਵੈਕਸੀਨ ਦੀਆਂ ਦੋ ਖੁਰਾਕਾਂ ਲੈਣ ਵਾਲੇ ਬਾਲਗਾਂ ਲਈ ‘ਕੋਰਬੇਵੈਕਸ’ ਵੈਕਸੀਨ ਦੀ ਬੂਸਟਰ ਡੋਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੇਸ਼ ਵਿੱਚ ਪਹਿਲੀ ਵਾਰ ਹੋ ਰਿਹਾ ਹੈ, ਜਦੋਂ ਪਹਿਲੀ ਅਤੇ ਦੂਜੀ ਖੁਰਾਕ ਦੇ ਤੌਰ ‘ਤੇ ਲਗਾਏ ਟੀਕੇ ਤੋਂ ਇਲਾਵਾ ਕੋਈ ਹੋਰ ਟੀਕਾ ਬੂਸਟਰ ਡੋਜ਼ ਵਜੋਂ ਲਗਾਇਆ ਜਾਵੇਗਾ। ਕੇਂਦਰੀ ਸਿਹਤ ਮੰਤਰਾਲੇ ਨੇ ਟੀਕਾਕਰਨ ‘ਤੇ ਰਾਸ਼ਟਰੀ ਤਕਨੀਕੀ ਸਲਾਹਕਾਰ ਸਮੂਹ ਦੀਆਂ ਸਿਫਾਰਿਸ਼ਾਂ ਦੇ ਆਧਾਰ ‘ਤੇ ਇਹ ਮਨਜ਼ੂਰੀ ਦਿੱਤੀ ਹੈ।