ਨਵੀਂ ਦਿੱਲੀ, 8 ਮਈ
ਜੈਪੁਰ ਦੀ ਇੱਕ ਔਰਤ (23) ਨੇ ਰਾਜਸਥਾਨ ਦੇ ਮੰਤਰੀ ਮਹੇਸ਼ ਜੋਸ਼ੀ ਦੇ ਪੁੱਤਰ ਰੋਹਿਤ ਜੋਸ਼ੀ ’ਤੇ ਕਥਿਤ ਜਬਰ-ਜਨਾਹ ਦਾ ਦੋਸ਼ ਲਾਇਆ ਹੈ। ਇਸ ਸਬੰਧ ਵਿੱਚ ਦਿੱਲੀ ਪੁਲੀਸ ਨੇ ਉੱਤਰੀ ਦਿੱਲੀ ਦੇ ਇੱਕ ਥਾਣੇ ਵਿੱਚ ਜ਼ੀਰੋ ਐੱਫਆਈਆਰ ਦਰਜ ਕੀਤੀ ਹੈ। ਦਿੱਲੀ ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਐੱਫਆਈਆਰ ਬਾਰੇ ਰਾਜਸਥਾਨ ਪੁਲੀਸ ਨੂੰ ਸੂਚਨਾ ਦੇ ਦਿੱਤੀ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾਵੇਗੀ। -ਪੀਟੀਆਈ