ਲਖਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਥਰਸ ’ਚ 19 ਸਾਲਾ ਦਲਿਤ ਲੜਕੀ ਨਾਲ ਕਥਿਤ ਜਬਰ ਜਨਾਹ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਇਹ ਹੁਕਮ ਵਧੀਕ ਮੁੱਖ ਸਕੱਤਰ ਅਵਨਿਸ਼ ਅਵਸਥੀ ਤੇ ਡੀਜੀਪੀ ਐੱਚਸੀ ਅਵਸਥੀ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਦਫ਼ਤਰ ਵੱਲੋਂ ਕੀਤੇ ਗਏ ਟਵੀਟ ਅਨੁਸਾਰ, ‘ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹੁਕਮ ਦਿੱਤੇ ਹਨ ਕਿ ਹਾਥਰਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਣੀ ਚਾਹੀਦੀ ਹੈ।’
-ਪੀਟੀਆਈ