ਸਿਰਸਾ: ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਦੇ ਬੈਨਰ ਹੇਠ ਬਿਜਲੀ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਘਰ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਐਕਸੀਅਨ ਨੂੰ ਆਪਣਾ ਮੰਗ ਪੱਤਰ ਦਿੱਤਾ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਇਹ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਬਿਜਲੀ ਮੰਤਰੀ ਦੇ ਕੈਂਪ ਦਫ਼ਤਰ ਦੇ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ ਤੇ 15 ਜੂਨ ਨੂੰ ਬਿਜਲੀ ਨਿਗਮ ਦੇ ਮੁੱਖ ਸਕੱਤਰ ਪੰਚਕੂਲਾ ’ਚ ਬਿਜਲੀ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਮਦਨ ਲਾਲ, ਜਗਰਾਜ ਸਿੰਘ, ਲਖਬੀਰ ਸਿੰਘ, ਸਤਬੀਰ ਕੁੰਡੂ, ਵਿਨੋਦ ਕੁਮਾਰ, ਹਰੀਕਿਸ਼ਨ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ