ਨਵੀਂ ਦਿੱਲੀ, 2 ਨਵੰਬਰ
ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਦੀਆਂ 28 ਸੀਟਾਂ ਲਈ ਹੋ ਰਹੀਆਂ ਉੱਪ ਚੋਣਾਂ ਦੌਰਾਨ ਸਾਬਕਾ ਮੁੱਖ ਮੰਤਰੀ ਕਮਲਨਾਥ ਦਾ ਸਟਾਰ ਪ੍ਰਚਾਰਕ ਦਾ ਦਰਜਾ ਵਾਪਸ ਲੈਣ ਦੇ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਅੱਜ ਰੋਕ ਲਗਾ ਦਿੱਤੀ ਹੈ। ਚੀਫ ਜਸਟਿਸ ਐੱਸਏ ਬੋਬੜੇ ਦੀ ਅਗਵਾਈ ਹੇਠਲੇ ਬੈਂਚ ਨੇ ਚੋਣ ਕਮਿਸ਼ਨ ਦੇ ਵਕੀਲ ਨੂੰ ਕਿਹਾ ਕਿ ਕਮਲਨਾਥ ਦੀ ਅਪੀਲ ਹੁਣ ਅਰਥਹੀਣ ਹੋ ਗਈ ਹੈ ਕਿਉਂਕਿ ਇਨ੍ਹਾਂ ਸੀਟਾਂ ’ਤੇ ਚੋਣ ਪ੍ਰਚਾਰ ਹੁਣ ਬੰਦ ਹੋ ਗਿਆ ਹੈ ਅਤੇ ਉੱਥੇ ਭਲਕੇ ਵੋਟਾਂ ਪੈਣੀਆਂ ਹਨ। ਬੈਂਚ ਨੇ ਕਿਹਾ, ‘ਅਸੀਂ ਇਸ ’ਤੇ ਰੋਕ ਲਾਉਂਦੇ ਹਾਂ।’