ਨਰਿੰਦਰ ਸਿੰਘ
ਭਿੱਖੀਵਿੰਡ, 6 ਅਪਰੈਲ
ਅੱਜ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਬੂਹ, ਤਰਨਤਾਰਨ ਵੱਲੋਂ ਖੇਤੀਬਾੜੀ ਅਤੇ ਪਸ਼ੂ ਪਾਲਣ ਮੇਲਾ ਲਗਾਇਆ ਗਿਆ।
ਇਸ ਸਮਾਗਮ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਅਤੇ ਪਸ਼ੂ ਪਾਲਣ ਕਿੱਤੇ ਸਬੰਧੀ ਜਾਣਕਾਰੀ ਦਿੱਤੀ ਗਈ। ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ, ਟਰਾਂਸਪੋਰਟ ਅਤੇ ਪ੍ਰਾਹੁਣਚਾਰੀ (ਪੰਜਾਬ ਸਰਕਾਰ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਸਮਾਗਮ ਦੌਰਾਨ ਨਿਰਦੇਸ਼ਕ ਪਸਾਰ ਸਿੱਖਿਆ, ਪ੍ਰਕਾਸ਼ ਸਿੰਘ ਬਰਾੜ, ਡਾਜੇਪੀ.ਐੱਸ ਗਿੱਲ, ਡਾਇਰੈਕਟਰ ਖੋਜ, ਅਤੇ ਗਡਵਾਸੂ ਦੇ ਵੱਖ-ਵੱਖ ਮਾਹਿਰ ਹਾਜ਼ਰ ਸਨ। ਸਮਾਗਮ ਵਿੱਚ ਵੱਖ-ਵੱਖ ਕਾਲਜਾਂ ਦੇ ਲਗਭਗ 4000 ਕਿਸਾਨਾਂ, ਕਿਸਾਨ ਔਰਤਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।
ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਤੋਂ ਵਧੇਰੇ ਮੁਨਾਫ਼ੇ ਲਈ ਅਤੇ ਹਰੇਕ ਉਦਯੋਗ ਤੋਂ ਵੱਧ ਆਮਦਨੀ ਹਾਸਲ ਕਰਨ ਲਈ ਸੰਯੁਕਤ ਖੇਤੀ ਪ੍ਰਣਾਲੀ ਅਪਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ । ਉਨ੍ਹਾਂ ਕਿਸਾਨਾਂ ਨੂੰ ਦੁੱਧ ਦੇ ਵਿੱਚ ਮਿਲਾਵਟ ਦੂਰ ਕਰਨ ਅਤੇ ਇਸ ਧੰਦੇ ਨੂੰ ਬਚਾਉਣ ਦਾ ਭਰੋਸਾ ਦਿੱਤਾ।
ਕਿਸਾਨ ਸਿਖਲਾਈ ਕੈਂਪ 9 ਨੂੰ
ਭਿੱਖੀਵਿੰਡ: ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਖੇਤੀਬਾੜੀ ਵਿਭਾਗ ਜ਼ਿਲ੍ਹਾ ਤਰਨਤਾਰਨ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਿਤੀ 9 ਅਪ੍ਰੈਲ 2022 ਨੂੰ ਦਿਨ ਸ਼ਨੀਵਾਰ ਭੱਠਲ ਫਾਰਮ, ਬਲਾਕ ਨੌਸ਼ਹਿਰਾ ਪਨੂੰਆਂ ਵਿਖੇ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਬਲਾਕ ਖੇਤੀਬਾੜੀ ਅਫ਼ਸਰ ਤਰਨਤਾਰਨ ਡਾ. ਰੁਲਦਾ ਸਿੰਘ ਨੇ ਦਿੱਤੀ