ਨਵੀਂ ਦਿੱਲੀ, 16 ਜੁਲਾਈ
ਕੇਂਦਰ ਸਰਕਾਰ ਨੇ ਅੱਜ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਐਂਟੀ-ਕਰੋਨੈਵਾਇਰਸ ਟੀਕਿਆਂ ਦੇ ਕਲੀਨਿਕਲ ਟ੍ਰਾਇਲ ਅੰਤਿਮ ਪੜਾਅ ਵਿੱਚ ਹਨ। ਦੂਜੇ ਪਾਸੇ ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਐਂਟੀ ਕੋਵਿਡ-19 ਟੀਕੇ ਦੀਆਂ 41.10 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।