ਨਵੀਂ ਦਿੱਲੀ/ਲਖਨਊ, 12 ਮਾਰਚ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਨੰਦੀਗ੍ਰਾਮ ਵਿੱਚ ਚੋਣ ਪ੍ਰਚਾਰ ਮੌਕੇ ਕਥਿਤ ਹਮਲੇ ਦੇ ਮਾਮਲੇ ਵਿੱਚ ਅੱਜ ਤ੍ਰਿਣਮੂਲ ਕਾਂਗਰਸ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ। ਵਫ਼ਦ ਨੇ ਕਮਿਸ਼ਨ ਨੂੰ ਕਿਹਾ ਕਿ ਮਮਤਾ ਦਾ ਫੱਟੜ ਹੋਣਾ ਮੰਦਭਾਗੀ ਘਟਨਾ ਨਹੀਂ, ਸਗੋਂ ਸਾਜ਼ਿਸ਼ ਹੈ। ਪਾਰਟੀ ਦੇ ਵਫ਼ਦ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ।
ਇਸੇ ਦੌਰਾਨ ਬਹੁਜਨ ਸਮਾਜ ਪਾਰਟੀ (ਬਸਪਾ) ਮੁਖੀ ਕੁਮਾਰੀ ਮਾਇਆਵਤੀ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਹੋਏ ਹਮਲੇ ਨੂੰ ‘ਮੰਦਭਾਗਾ’ ਕਰਾਰ ਦਿੰਦਿਆਂ ਘਟਨਾ ਦੀ ਚੋਣ ਕਮਿਸ਼ਨ ਤੋਂ ਉੱਚ ਪੱਧਰੀ ਜਾਂਚ ਦੀ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਚੋਣ ਵਾਲੇ ਸੂਬੇ ਪੱਛਮੀ ਬੰਗਾਲ ’ਚ ਬਸਪਾ ਵਰਕਰਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਮਾਇਆਵਤੀ ਨੇ ਚੋਣ ਪ੍ਰਚਾਰ ਦੌਰਾਨ ਮਮਤਾ ਬੈਨਰਜੀ ਜ਼ਖ਼ਮੀ ਹੋਣ ਨੂੰ ਨਿਰਾਸ਼ਜਨਕ ਅਤੇ ਮੰਦਭਾਗਾ ਦੱਸਦਿਆਂ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ। -ਪੀਟੀਆਈ