ਪੱਤਰ ਪ੍ਰੇਰਕ
ਮਹਿਲ ਕਲਾਂ, 15 ਜੁਲਾਈ
ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਬਲਾਕ ਮਹਿਲ ਕਲਾਂ ਦੇ ਸਮੂਹ ਵੈਟਰਨਰੀ ਡਾਕਟਰਾਂ ਨੇ ਮੁਫ਼ਤ ਓਪੀਡੀ ਚਲਾਈ ਅਤੇ ਸਰਕਾਰ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ। ਜੁਆਇੰਟ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ ਤਹਿਤ 6ਵੇਂ ਤਨਖਾਹ ਕਮਿਸ਼ਨ ਦੀਆਂ ਸ਼ਿਫਾਰਸ਼ਾਂ ਨੂੰ ਮੁਲਾਜ਼ਮ ਵਿਰੋਧੀ ਦੱਸਦਿਆਂ ਡਾਕਟਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐੱਨਪੀਏ ਦਾ ਕੱਟ ਲਾਇਆ ਹੈ ਜੋ ਬਿਲਕੁਲ ਬੇਇਨਸਾਫੀ ਹੈ। ਅੱਜ ਡਾਕਟਰਾਂ ਨੇ ਹਸਪਤਾਲਾਂ ਦੇ ਪਾਰਕਾਂ ਵਿੱਚ ਬੈਠ ਕੇ ਸਰਕਾਰੀ ਪਰਚੀ ਫੀਸ ਦਾ ਬਾਈਕਾਟ ਕਰਦੇ ਹੋਏ ਸਮਾਂਤਰ ਓਪੀਡੀ ਚਲਾਈ ਅਤੇ ਬਿਮਾਰ ਪਸ਼ੂਆ ਦਾ ਮੁਫ਼ਤ ਇਲਾਜ ਕੀਤਾ। ਇਸ ਮੌਕੇ ਡਾ. ਜਤਿੰਦਰਪਾਲ ਸਿੰਘ ਸਿੱਧੂ, ਡਾ. ਮਿਸ਼ਰ ਸਿੰਘ ਚੁਹਾਣਕੇ, ਡਾ.ਮਨਦੀਪ ਸਿੰਘ ਨਾਈਵਾਲਾ, ਡਾ. ਚਰਨਜੀਤ ਸਿੰਘ,ਡਾ. ਵਰਿੰਦਰ ਸਿੰਘ ਆਦਿ ਨੇ ਕਿਹਾ ਕਿ ਤਿੰਨ ਰੋਜ਼ਾ ਹੜਤਾਲ ਨੂੰ ਪੰਜਾਬ ਸਰਕਾਰ ਨੇ ਜਾਣ ਬੁੱਝ ਕੇ ਅਣਗੌਲਿਆਂ ਕੀਤਾ ਹੈ ਤੇ ਜੇਕਰ ਅਜੇ ਵੀ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆ ਤਾਂ ਇਸ ਹੜਤਾਲ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।