ਪੱਤਰ ਪ੍ਰੇਰਕ
ਫਤਿਹਗੜ੍ਹ ਚੂੜੀਆਂ, 22 ਜਨਵਰੀ
ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਪਿੰਡ ਦਮੋਦਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਪੰਨੂ ਦੇ ਹੱਕ ਵਿੱਚ ਚੋਣ ਮੀਟਿੰਗ ਗੁਰਦੀਪ ਸਿੰਘ ਵਿਰਕ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪਿੰਡ ਦੇ ਕਈ ਪਰਿਵਾਰ ਦੂਜੀਆਂ ਪਾਰਟੀਆਂ ਨੂੰ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ।
ਇਸ ਮੌਕੇ ਹਲਕਾ ਉਮੀਦਵਾਰ ਬਲਬੀਰ ਸਿੰਘ ਪੰਨੂ ਨੇ ਪਿੰਡ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣੂ ਕਰਾਇਆ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਤੀਜੇ ਬਦਲ ਨੂੰ ਮੌਕਾ ਦੇਣਗੇ।
ਰਤਨ ਸਿੰਘ ਕਾਕੜ ਕਲਾਂ ਵੱਲੋਂ ਚੋਣ ਮੀਟਿੰਗਾਂ
ਸ਼ਾਹਕੋਟ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਨੇ ਹਲਕੇ ਦੇ ਕਈ ਪਿੰਡਾਂ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਹੀ ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾਂਦੀ ਲੁੱਟ ਤੋਂ ਪੰਜਾਬੀਆਂ ਨੂੰ ਬਚਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਸੂਬੇ ਨੂੰ ਲੁੱਟੇ ਜਾਣ ਦਾ ਪ੍ਰਤੱਖ ਪ੍ਰਮਾਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਘਰੋ ਕਰੋੜਾਂ ਰੁਪਏ ਦੀ ਮਿਲੀ ਨਕਦੀ ਤੋਂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ‘ਆਪ’ ਦੀ ਸਰਕਾਰ ਬਣਨ ’ਤੇ ਹੀ ਸੁਰੱਖਿਅਤ ਰਹਿ ਸਕਦਾ ਹੈ।