ਮਨੋਜ ਸ਼ਰਮਾ
ਬਠਿੰਡਾ, 1 ਨਵੰਬਰ
ਜ਼ਿਲ੍ਹੇ ਵਿੱਚ ਹੁਣ ਤਕ ਕੋਵਿਡ-19 ਤਹਿਤ 83009 ਸੈਂਪਲ ਲਏ ਗਏ, ਜਿਨ੍ਹਾਂ ਵਿੱਚੋਂ ਕੁੱਲ 7142 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 5709 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਪਰਤ ਗਏ ਹਨ। ਹਾਲ ਦੀ ਘੜੀ ਜ਼ਿਲ੍ਹੇ ਵਿੱਚ ਕੁੱਲ 361 ਕੇਸ ਐਕਟਿਵ ਹਨ ਤੇ 922 ਕੇਸ ਹੋਰਨਾਂ ਜ਼ਿਲਿਆਂ ਵਿੱਚ ਤਬਦੀਲ ਹੋ ਚੁੱਕੇ ਹਨ। ਹੁਣ ਤੱਕ ਜ਼ਿਲ੍ਹੇ ਅੰਦਰ 150 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਦਿੱਤਾ। ਉਨ੍ਹਾਂ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 65 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।