ਨਵੀਂ ਦਿੱਲੀ, 12 ਅਗਸਤ
ਦੱਖਣੀ-ਪੂਰਬੀ ਦਿੱਲੀ ਦੇ ਨਹਿਰੂ ਪਲੇਸ ਵਿੱਚ ਵੀਰਵਾਰ ਨੂੰ ਇਕ ਬਹੁ-ਮੰਜ਼ਿਲੀ ਇਮਾਰਤ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਸ਼ੋਅਰੂਮ ਨੇੜੇ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਘਟਨਾ ਨਹੀਂ ਹੈ। ਦਿੱਲੀ ਫਾਇਰ ਸਰਵਿਸ ਦੇ ਨਿਰਦੇਸ਼ਕ ਅਤੁਲ ਗਰਗ ਨੇ ਦੱਸਿਆ ਕਿ ਸ਼ਾਮ ਪੰਜ ਵਜੇ ਦੇ ਕਰੀਬ ਅੱਗ ਲੱਗਣ ਦੇ ਬਾਰੇ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਵਿਭਾਗ ਦੀਆਂ ਛੇ ਗੱਡੀਆਂ ਭੇਜੀਆਂ ਗਈਆਂ। ਉਨ੍ਹਾਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਹਲੇ ਪਤਾ ਨਹੀਂ ਲੱਗਿਆ ਹੈ। -ਪੀਟੀਆਈ