ਸਰਦੂਲਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆ ਵਿੱਚ ਦਸਮੇਸ਼ ਕਾਨਵੈਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀਆਂ ਦੋ ਵਿਦਿਆਰਥਣਾਂ ਹੈਪੀ ਪੁੱਤਰੀ ਰੁਹਤਾਸ਼ ਨੇ 650 ਵਿੱਚੋਂ 633 ਅਤੇ ਰਮਨਦੀਪ ਕੌਰ ਪੁੱਤਰੀ ਮਨਜੀਤ ਸਿੰਘ ਨੇ 632 ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ ਸੂਚੀ ਵਿੱਚ ਕ੍ਰਮਵਾਰ 11ਵਾਂ ਅਤੇ 12ਵਾਂ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਕਿਹਾ ਕਿ ਭਵਿੱਖ ਵਿੱਚ ਸਾਨੂੰ ਇਨ੍ਹਾਂ ਬੱਚਿਆਂ ਤੋਂ ਬਹੁਤ ਸਾਰੀਆਂ ਉਮੀਦਾਂ ਹਨ। ਉਨ੍ਹਾਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਸਟਾਫ਼ ਮੈਂਬਰ ਮੌਜੂਦ ਸਨ। -ਪੱਤਰ ਪ੍ਰੇਰਕ