ਖਰੜ (ਪੱਤਰ ਪ੍ਰੇਰਕ): ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਡੀਸੀ ਮੁਹਾਲੀ ਗਰੀਸ਼ ਦਿਆਲਨਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੁੜ ਤੋਂ 100 ਬੈੱਡਾਂ ਦਾ ਕੋਵਿਡ ਕੇਅਰ ਸੈਂਟਰ ਕਰੋਨਾ ਮਰੀਜ਼ਾਂ ਲਈ ਸਮਰਪਿਤ ਕੀਤਾ ਗਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੰਸਥਾ ਹੋਣ ਦੇ ਨਾਤੇ ਸਾਡੀ ਸਮਾਜ ਪ੍ਰਤੀ ਵੀ ਜ਼ਿੰਮੇਵਾਰੀ ਬਣਦੀ ਹੈ। ਇਸੇ ਜ਼ਿੰਮੇਵਾਰੀ ਤਹਿਤ 100 ਬੈਡਾਂ ਦਾ ਕੋਵਿਡ ਕੇਅਰ ਸੈਂਟਰ ਕਰੋਨਾ ਮਰੀਜ਼ਾਂ ਨੂੰ ਸਮਰਪਿਤ ਕੀਤਾ ਗਿਆ ਹੈ, ਜਿਸ ਦੀ ਸਮਰੱਥਾ ਲੋੜ ਪੈਣ ’ਤੇ 2000 ਬੈਡਾਂ ਤੱਕ ਵਧਾਈ ਜਾ ਸਕਦੀ ਹੈ।