ਨਵੀਂ ਦਿੱਲੀ, 18 ਫਰਵਰੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਭਰੋਸਾ ਦਿੱਤਾ ਹੈ ਕਿ ਕੇਂਦਰ ਸਰਕਾਰ ਨੇ ਆਮ ਆਦਮੀ ਪਾਰਟੀ ਨੂੰ ਪਾਬੰਦੀਸ਼ੁਦਾ ਵੱਖਵਾਦੀ ਗਰੁੱਪ ‘ਸਿੱਖ ਫਾਰ ਜਸਟਿਸ’ ਵੱਲੋਂ ਕਥਿਤ ਤੌਰ ’ਤੇ ਸਮਰਥਨ ਦੇਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਸ੍ਰੀ ਸ਼ਾਹ ਨੇ ਕਿਹਾ ਕਿ ਕਿਸੇ ਨੂੰ ਵੀ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਲਈ ਕੁਝ ਵਿਅਕਤੀਆਂ ਵੱਲੋਂ ਵੱਖਵਾਦੀਆਂ ਨਾਲ ਹੱਥ ਮਿਲਾਏ ਜਾ ਰਹੇ ਹਨ ਤੇ ਇਹ ਰੁਝਾਨ ਨਿੰਦਨਯੋਗ ਹੈ। ਜ਼ਿਕਰਯੋਗ ਹੈ ਕਿ ਸ੍ਰੀ ਚੰਨੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਸੀ ਕਿ ਉਨ੍ਹਾਂ ਨੂੰ ਸਿੱਖ ਫਾਰ ਜਸਟਿਸ ਸੰਸਥਾ ਤੋਂ ਚਿੱਠੀ ਮਿਲੀ ਹੈ ਕਿ ਇਹ ਗਰੁੱਪ ਲਗਾਤਾਰ ਆਮ ਆਦਮੀ ਪਾਰਟੀ ਦੇ ਸੰਪਰਕ ਵਿੱਚ ਹੈ ਤੇ ਮੌਜੂਦਾ ਚੋਣਾਂ ਵਿੱਚ ‘ਆਪ’ ਦਾ ਸਮਰਥਨ ਕਰੇਗਾ। ਇਸ ਪੱਤਰ ਦੇ ਜਵਾਬ ਵਿੱਚ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦਾ ਭਰੋਸਾ ਦਿੱਤਾ ਹੈ। -ਪੀਟੀਆਈ