ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਣੀਪੁਰ, ਸਿੱਕਿਮ ਤੇ ਤ੍ਰਿਪੁਰਾ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਕੇ ਇਨ੍ਹਾਂ ਸੂਬਿਆਂ ’ਚ ਕੋਵਿਡ-19 ਦੇ ਮੌਜੂਦਾ ਹਾਲਾਤ ’ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਸ੍ਰੀ ਮੋਦੀ ਨੇ ਲੰਘੇ ਦਿਨ ਆਂਧਰਾ ਪ੍ਰਦੇਸ਼, ਉੜੀਸਾ, ਝਾਰਖੰਡ ਤੇ ਤਿਲੰਗਾਨਾ ਦੇ ਮੁੱਖ ਮੰਤਰੀਆਂ ਸਮੇਤ ਜੰਮੂ ਤੇ ਕਸ਼ਮੀਰ ਅਤੇ ਪੁੱਡੂਚੇਰੀ ਦੇ ਉਪ ਰਾਜਪਾਲਾਂ ਨਾਲ ਵੀ ਗੱਲਬਾਤ ਕੀਤੀ ਸੀ। ਸ੍ਰੀ ਮੋਦੀ ਵੱਲੋਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਮਹਾਮਾਰੀ ਹਾਲਾਤ ਨਾਲ ਨਜਿੱਠਣ ਦੇ ਅਮਲ ਦਾ ਹਿੱਸਾ ਹੈ। ਸ੍ਰੀ ਮੋਦੀ ਨੇ ਲੰਘੇ ਦਿਨ ਕੀਤੀ ਸਮੀਖਿਆ ਮੀਟਿੰਗ ਦੌਰਾਨ ਰਾਜਾਂ ਨੂੰ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਦੀ ਰਫ਼ਤਾਰ ਨੂੰ ਮੱਠਾ ਨਾ ਪੈਣ ਦੇਣ ਦੀ ਅਪੀਲ ਕੀਤੀ ਸੀ। -ਪੀਟੀਆਈ