ਲੁਧਿਆਣਾ: ਥਾਣਾ ਸਾਹਨੇਵਾਲ ਦੀ ਪੁਲੀਸ ਨੇ ਇੱਕ ਲੜਕੀ ਸਮੇਤ ਦੋ ਜਣਿਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਪਿੰਡ ਨੰਦਪੁਰ ਵਾਸੀ ਜਸਕਰਨ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਕਿ ਸਵਿਤਾ ਵਾਸੀ ਦਸਮੇਸ਼ ਕਲੋਨੀ ਰਾਜਪੁਰਾ ਟਾਊਨ ਨੇ ਉਸ ਨਾਲ ਵਿਆਹ ਕਰਾਇਆ ਸੀ। ਉਸ ਨੇ ਦੋਸ਼ ਲਾਇਆ ਕਿ ਵਿਆਹ ਤੋਂ ਬਾਅਦ ਉਸ ਨੇ ਉਸ ਨੂੰ ਅਮਰੀਕਾ ਲੈ ਕੇ ਜਾਣ ਦਾ ਝਾਂਸਾ ਦੇ ਕੇ ਉਸ ਕੋਲੋਂ 20 ਲੱਖ 3 ਤਿੰਨ ਲੱਖ ਰੁਪਏ ਲਏ ਸਨ। ਵਿਆਹ ਤੋਂ ਬਾਅਦ ਉਹ ਅਮਰੀਕਾ ਚਲੀ ਗਈ ਪਰ ਉਸਨੇ ਨਾ ਤਾਂ ਉਸਨੂੰ ਅਮਰੀਕਾ ਬੁਲਾਇਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਵੱਲੋਂ ਸਵਿਤਾ ਤੋਂ ਇਲਾਵਾ ਸਤਨਾਮ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ