ਰਾਜਿੰਦਰ ਸਿੰਘ
ਡੇਰਾ ਬਾਬਾ ਨਾਨਕ,13 ਜੁਲਾਈ
ਹਿਮਾਚਲ ’ਚ ਪਏ ਭਾਰੀ ਮੀਂਹ ਤੋਂ ਬਾਅਦ ਭਾਰਤ-ਪਾਕਿਸਤਾਨ ਦੀ ਸਰਹੱਦ ਨਾਲ ਵਗਦੇ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਡੇਰਾ ਬਾਬਾ ਨਾਨਕ ਦੇ ਨੇੜਿਓਂ ਦਰਿਆ ਨਾਲ ਲਗਦੇ ਕਿਸਾਨਾਂ ਦੇ ਖੇਤਾਂ ਵਿਚ ਪਾਣੀ ਦਾਖ਼ਲ ਹੋ ਗਿਆ ਹੈ |ਕਿਸਾਨਾਂ ਦੀ ਹਜ਼ਾਰਾਂ ਏਕੜ ਝੋਨੇ ਅਤੇ ਕਮਾਦ ਦੀ ਫਸਲ ਖ਼ਰਾਬ ਹੋਣ ਦਾ ਡਰ ਬਣ ਗਿਆ ਹੈ ਕਿਸਾਨ ਕਾਫੀ ਚਿੰਤਤ ਹਨ।ਅੱਜ ਜਦ ਕੱਸੋਵਾਲ ਪੁੱਲ ਤੋਂ ਦਰਿਆ ਦਾ ਦੌਰਾ ਕੀਤਾ ਗਿਆ ਤਾਂ ਉੱਥੇ ਮੌਜੂਦ ਕਿਸਾਨਾਂ ਸੁਰਜੀਤ ਸਿੰਘ, ਹਰਬੰਸ ਸਿੰਘ ਐਸਡੀਓ ,ਅਮਰਜੀਤ ਸਿੰਘ ਫੌਜੀ ,ਸੁਖਵਿੰਦਰ ਸਿੰਘ, ਗੁਰਨਾਮ ਸਿੰਘ,ਅਵਤਾਰ ਸਿੰਘ ਰੰਧਾਵਾ ਘੋਨੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ ਅਤੇ ਫਸਲਾਂ ਪਾਣੀ ਚ ਡੁੱਬ ਗਈਆਂ ਹਨ| ਪਸ਼ੂਆਂ ਲਈ ਚਾਰੇ ਦੀ ਸਮੱਸਿਆ ਆ ਗਈ ਹੈ।