ਨਵੀਂ ਦਿੱਲੀ, 17 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਾਲ ਹੀ ਵਿੱਚ ਚੋਣ ਪ੍ਰਚਾਰ ਦੌਰਾਨ ‘ਭਈਆ’ ਸ਼ਬਦ ਵਰਤਣ ਕਾਰਨ ਪੈਦਾ ਹੋਈ ਸਿਆਸੀ ਹਲਚਲ ਦੌਰਾਨ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੀਰਵਾਰ ਨੂੰ ਚੰਨੀ ਦੇ ਹੱਕ ਵਿੱਚ ਨਿੱਤਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਚੰਨੀ ਅਨੁਸਾਰ ਪੰਜਾਬ ਵਿੱਚ ਪੰਜਾਬੀ ਹੀ ਰਾਜ ਕਰਨਗੇ ਨਾ ਕਿ ਬਾਹਰਲੇ ਸੂਬਿਆਂ ਵਾਲੇ ਅਤੇ ਭਾਜਪਾ ਵੱਲੋਂ ਚੋਣ ਪ੍ਰਚਾਰ ਦੌਰਾਨ ਚੰਨੀ ਦੇ ਇਸ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਪੰਜਾਬ ਦੇ ਅਸਲ ਮੁੱਦਿਆਂ ਨੂੰ ਵਿਸਾਰ ਰਹੀ ਹੈ। -ਪੀਟੀਆਈ