ਨਵੀਂ ਦਿੱਲੀ, 25 ਨਵੰਬਰ
ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਨੇ ਸੋਸ਼ਲ ਮੀਡੀਆ ‘ਤੇ ਕਥਿਤ ਨਫ਼ਰਤ ਵਾਲੀ ਪੋਸਟ ਦੇ ਮਾਮਲੇ ਵਿੱਚ ਅਦਾਕਾਰਾ ਕੰਗਨਾ ਰਣੌਤ ਨੂੰ ਤਲਬ ਕੀਤਾ ਹੈ। ਆਪ’ ਨੇਤਾ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਕਮੇਟੀ ਨੇ ਅਦਾਕਾਰਾ ਕੰਗਨਾ ਰਣੌਤ ਨੂੰ ਸਿੱਖਾਂ ‘ਤੇ ਕਥਿਤ ਟਿੱਪਣੀਆਂ ਕਰਨ ਦੇ ਮਾਮਲੇ ’ਚ 6 ਦਸੰਬਰ ਨੂੰ ਤਲਬ ਕੀਤਾ ਹੈ। ਇਹ ਸੰਮਨ ਸਿੱਖਾਂ ‘ਤੇ ਅਪਮਾਨਜਨਕ ਟਿੱਪਣੀਆਂ ਕਰਨ ਕਰਕੇ ਜਾਰੀ ਕੀਤਾ ਗਿਆ ਹੈ।