ਪੱਤਰ ਪ੍ਰੇਰਕ
ਹੰਢਿਆਇਆ, 4 ਅਗਸਤ
ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸੈਕੰਡਰੀ ਸਮਾਰਟ ਸਕੂਲ ਦੇ ਮੁਖੀ ਸਮੇਤ ਹੋਰਨਾਂ ਲੈਕਚਰਾਰਾਂ ਦੀ ਘਾਟ ਸਬੰਧੀ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵਲੋਂ ਇੱਕ ਈਮੇਲ ਰਾਹੀਂ ਪੱਤਰ ਮੁੱਖ ਮੰਤਰੀ ਨੂੰ ਭੇਜਿਆ ਗਿਆ ਹੈ। ਇਸ ਪੱਤਰ ਵਿੱਚ ਸਕੂਲ ਵਿੱਚ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ ਹੈ। ਸਕੂਲ ਕਮੇਟੀ ਚੇਅਰਮੈਨ ਲਖਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਕੂਲ ਵਿੱਚ ਲੈਕਚਰਾਰਾਂ ਦੀ ਘਾਟ ਅਜੇ ਤੱਕ ਪੂਰੀ ਨਹੀਂ ਕਰਵਾਈ ਗਈ। ਇਸ ਸਕੂਲ ਵਿੱਚ ਮੌਜੂਦਾ ਸਮੇਂ ਸਿਰਫ ਦੋ ਹੀ ਲੈਕਚਰਾਰ ਤਾਇਨਾਤ ਹਨ, ਜਿਨ੍ਹਾਂ ਵਿਚੋਂ ਇੱਕ ਦੀ ਆਉਣ ਵਾਲੇ ਦਿਨਾਂ ਵਿੱਚ ਸੇਵਾ ਮੁਕਤੀ ਹੈ ਤੇ ਦੂਸਰੀ ਮਹਿਲਾ ਲੈਕਚਰਾਰ ਪਿਛਲੇ ਕਾਫ਼ੀ ਸਮੇਂ ਤੋਂ ਮੈਡੀਕਲ ਛੁੱਟੀ ’ਤੇ ਚੱਲ ਰਹੇ ਹਨ। ਇਸ ਚਿੱਠੀ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ, ਜਦੋਂ ਇਹ ਸਕੂਲ ਮਿਡਲ ਹੁੰਦਾ ਸੀ ਤਾਂ ਉਸ ਸਮੇਂ ਇਸ ਸਕੂਲ ਦੇ ਨਾਮ ’ਤੇ ਖੇਡ ਮੈਦਾਨ ਜੋ ਅੱਜ ਵੀ ਕਾਗਜ਼ਾਂ ਵਿੱਚ ਬੋਲਦਾ ਹੈ, ਇਸਦੇ ਕਬਜ਼ੇ ਵਿੱਚ ਨਹੀਂ ਹੈ। ਸੋ ਸਮੂਹ ਸਕੂਲ ਪ੍ਰਬੰਧਕ ਕਮੇਟੀ ਨੇ ਮੌਜੂਦਾ ਜਿੱਥੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਤੋਂ ਇਸ ਸਕੂਲ ਵਿਚ ਪ੍ਰਿੰਸੀਪਲ ਸਮੇਤ ਸਮੁੱਚੇ ਲੈਕਚਰਾਰਾਂ ਦੀ ਘਾਟ ਨੂੰ ਪੂਰਾ ਕਰਨ ਦੀ ਮੰਗ ਕੀਤੀ ਹੈ, ਉੱਥੇ ਹੀ ਸਕੂਲ ਦੇ ਨਾਂ ਬੋਲਦੇ ਖੇਡ ਮੈਦਾਨ ਨੂੰ ਵੀ ਹਲਕੇ ਦੇ ਕੈਬਨਿਟ ਕੈਬਨਿਟ ਖੇਡ ਮੰਤਰੀ ਤੋਂ ਸਕੂਲ ਦੇ ਹਵਾਲੇ ਕਰਨ ਦੀ ਮੰਗ ਕੀਤੀ ਗਈ ਹੈ।