ਪਰਮਜੀਤ ਸਿੰਘ
ਫਾਜ਼ਿਲਕਾ, 24 ਨਵੰਬਰ
ਐੱਨਐੱਚਐੱਮ ਐਂਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ 9ਵੇਂ ਦਿਨ ਯੂਨੀਅਨ ਮੈਂਬਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸਿਵਲ ਸਰਜਨ ਦਫ਼ਤਰ ਫਾਜ਼ਿਲਕਾ ਤੋਂ ਲਾਲ ਬੱਤੀ ਚੌਕ ਤੱਕ ਪੈਦਲ ਰੋਸ ਮਾਰਚ ਕੱਢਿਆਾ ਗਿਆ। ਇਸ ਮੌਕੇ ਯੂਨੀਅਨ ਆਗੂ ਰਾਜੇਸ਼ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਅਧੀਨ ਐੱਨਐੱਚਐੱਮ ਤਹਿਤ ਕੰਮ ਕਰ ਰਹੇ ਕਰਮਚਾਰੀ ਪੂਰੀ ਪ੍ਰਕਿਰਿਆ ਰਾਹੀਂ ਭਰਤੀ ਹੋਏ ਹਨ। 15 ਵਰ੍ਹਿਆਂ ਦੀਆਂ ਬਿਹਤਰੀਨ ਸਿਹਤ ਸੇਵਾਵਾਂ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਤੇ ਤਨਖਾਹਾਂ ਵੀ ਘੱਟ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਰਮਚਾਰੀਆਂ ਦੀ ਰੋਜ਼ੀ ਰੋਟੀ ਦੀ ਸੁਰੱਖਿਆ ਦੇ ਮੱਦੇਨਜਰ ਇਨ੍ਹਾਂ ਕਰਮਚਾਰੀਆਂ ਨੂੰ 2021 ਤਹਿਤ ਰੈਗੂਲਰ ਕਰਕੇ ਇਨ੍ਹਾਂ ਕਰਮਚਾਰੀਆਂ ਨੂੰ ਬਣਦਾ ਮਾਨਸਨਮਾਨ ਦਿੱਤਾ ਜਾਵੇ।
ਇਸ ਮੌਕੇ ਡਾ. ਆਮਨਾ ਕੰਬੋਜ਼, ਡਾ. ਸੁਨੀਤਾ ਰਾਣੀ, ਪ੍ਰਿੰਸ ਪੂਰੀ, ਰੂਬਲਪ੍ਰੀਤ ਬੇਦੀ, ਸੰਦੀਪ ਕੁਮਾਰ, ਰਾਜੇਸ਼ ਕੁਮਾਰ, ਮਲਕੀਤ ਸਿੰਘ, ਸ਼ਾਇਨਾ, ਪਰਮਿੰਦਰ ਸਿੰਘ, ਚੇਤਨ ਅਤੇ ਕੁਲਦੀਪ ਅਤੇ ਹੋਰ ਸਟਾਫ ਮੌਜੂਦ ਸੀ।