ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਅਕਾਲੀ ਵਰਕਰਾਂ ਦੀ ਮੀਟਿੰਗ ਪ੍ਰਿਤਪਾਲ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਨੂੰ ਘਰ ਘਰ ਪਹੁੰਚਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਲੁਧਿਆਣਾ ਬਲੱਡ ਸੇਵਾ ਦੇ ਮੁੱਖ ਸੇਵਾਦਾਰ ਸਿਮਰ ਸਿੰਘ ਚੰਡੋਕ ਜੋ ਭਾਰਤੀ ਜਨਤਾ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ, ਨੂੰ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਪ੍ਰਧਾਨ ਪ੍ਰਿਤਪਾਲ ਸਿੰਘ ਨੇ ਸਿਮਰ ਚੰਡੋਕ ਨੂੰ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਸਿਮਰ ਚੰਡੋਕ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਰਵਿੰਦਰਪਾਲ ਸਿੰਘ ਖਾਲਸਾ, ਅਤੀਕ ਉਰ ਰਹਿਮਾਨ, ਬਲਜੀਤ ਸਿੰਘ ਬਿੰਦਰਾ, ਬਲਜਿੰਦਰ ਸਿੰਘ ਪਨੇਸਰ ਅਤੇ ਮਨਜੀਤ ਸਿੰਘ ਟੋਨੀ ਸਮੇਤ ਅਕਾਲੀ ਦਲ ਦੇ ਕਈ ਵਰਕਰ ਹਾਜ਼ਰ ਸਨ।