ਪੰਚਕੂਲਾ (ਪੀ.ਪੀ. ਵਰਮਾ): ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਂ ਟਵੀਟ ਕੀਤਾ ਹੈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਕਰੋਨਾ ਮਹਾਂਮਾਰੀ ਹੁਣ ਪਿੰਡਾਂ ਵਿੱਚ ਵੀ ਪਹੁੰਚ ਚੁੱਕੀ ਹੈ। ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਇਸ ਬਿਮਾਰੀ ਤੋਂ ਪਿੰਡਾਂ ਨੂੰ ਜਲਦੀ ਤੋਂ ਜਲਦੀ ਬਚਾਇਆ ਜਾਵੇ। ਪਿੰਡਾਂ ਵਿੱਚ ਕੋਵਿਡ ਟੈਸਟਿੰਗ ਵਧਾਈ ਜਾਵੇ ਅਤੇ ਹੋਰ ਕਈ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਦੇ ਇੰਤਜ਼ਾਮ ਕੀਤੇ ਜਾਣ।