ਹਰਦੀਪ ਸਿੰਘ ਸੋਢੀ
ਧੂਰੀ, 5 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਵਿੱਚ 217ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਕੁਝ ਕਾਰਪੋਰੇਟ ਘਰਾਣਿਆਂ ਦਾ ਰਾਜ ਚੱਲ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਰਾਮ ਸਿੰਘ ਕੱਕੜਵਾਲ, ਜਸਪਾਲ ਪੇਧਨੀ, ਮਹਿੰਦਰ ਕੌਰ ਬੇਨੜਾ, ਮਹਿੰਦਰ ਸਿੰਘ ਭਸੋੜ, ਭੁਰਾ ਸਿੰਘ ਬਮਾਲ, ਅਵਤਾਰ ਸਿੰਘ ਬਾਦਸ਼ਾਹਪੁਰ ਹਾਜ਼ਰ ਸਨ