ਨਵੀਂ ਦਿੱਲੀ, 29 ਮਈਦਿੱਲੀ ਦੀ ਸਾਕੇਤ ਅਦਾਲਤ ਨੇ ਆਕਸੀਜਨ ਸਿਲੰਡਰਾਂ ਦੀ ਕਾਲਾਬਾਜ਼ਾਰੀ ਦੇ ਮਾਮਲੇ ਵਿਚ ਕਾਰੋਬਾਰੀ ਨਵਨੀਤ ਕਾਲਰਾ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਨਵਨੀਤ ਕਾਲਰਾ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ ਤੇ ਉਸ ’ਤੇ ਵੱਡੀ ਗਿਣਤੀ ਆਕਸੀਜਨ ਸਿਲੰਡਰਾਂ ਦਾ ਭੰਡਾਰ ਕਰਨ ਦਾ ਦੋਸ਼ ਲਾਇਆ ਗਿਆ ਸੀ।-ਏਜੰਸੀ