ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 1 ਅਪਰੈਲ
ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਠਸਕਾ, ਹੁਸੈਨਪੁਰ, ਮਨਾਣਾ ਅਤੇ ਹੋਰਨਾਂ ਪਿੰਡਾਂ ਵਿੱਚ ਇਲਾਕੇ ਦੇ ਲੋਕਾਂ ਅਤੇ ਪੰਚਾਇਤਾਂ ਦੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ‘ਆਪ’ ਦੇ ਹੱਕ ਵਿੱਚ ਫਤਵਾ ਦੇਣ ਲਈ ਲੋਕਾਂ ਦਾ ਧੰਨਵਾਦ ਕੀਤਾ। ਵਿਧਾਇਕ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂਆਂ ਕੋਲ ਹੁਣ ਕੋਈ ਮੁੱਦਾ ਨਹੀਂ ਰਿਹਾ ਹੈ। ਉਨ੍ਹਾਂ ਨੇ ਸਿਆਸਤ ਵਿੱਚ ਟਿਕੇ ਰਹਿਣ ਲਈ ਲੋਕਾਂ ਨੂੰ ਗੁਮਰਾਹ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ। ਲੋਕਾਂ ਨੂੰ ਇਨਸਾਫ਼ ਮੰਗਣ ਲਈ ਧਰਨੇ ਨਹੀਂ ਲਾਉਣੇ ਪੈਣਗੇ। ਉਨ੍ਹਾਂ ਐਲਾਨ ਕੀਤਾ ਕਿ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਪੜਾਅ-ਦਰ ਪੜਾਅ ਪੱਕਾ ਹੱਲ ਕੱਢਿਆ ਜਾਵੇਗਾ।
ਇਸ ਮੌਕੇ ਸੁਰਮੁੱਖ ਸਿੰਘ ਠਸਕਾ, ਮੇਵਾ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਸਰਪੰਚ ਮਨਾਣਾ, ਸੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਕਰਮ ਸਿੰਘ ਸਾਬਕਾ ਸਰਪੰਚ ਹੁਸੈਨਪੁਰ, ਕ੍ਰਿਸ਼ਨ ਸਿੰਘ, ਕੈਪਟਨ ਹਰਦਿਆਲ ਸਿੰਘ, ਤਾਰਾ ਸਿੰਘ, ਗੁਰਦੇਵ ਸਿੰਘ, ਪ੍ਰੋ. ਕੁਲਵੀਰ ਸਿੰਘ ਆਦਿ ਹਾਜ਼ਰ ਸਨ।