ਪੱਤਰ ਪ੍ਰੇਰਕ
ਅੰਮ੍ਰਿਤਸਰ, 4 ਜੁਲਾਈ
ਬਿਜਲੀ ਮੰਤਰੀ ਹਰਭਜਨ ਸਿੰਘ ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਡਿਊਟੀ ਪ੍ਰਤੀ ਲਾਪ੍ਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਸ੍ਰੀ ਬਲਵਿੰਦਰ ਕੁਮਾਰ ਏਜੀਈ ਨੂੰ ਨੌਕਰੀ ਤੋਂ ਤੁਰੰਤ ਮੁਅੱਤਲ ਕਰਨ ਦੇ ਹੁਕਮ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਕਰਮਚਾਰੀ ਵਲੋਂ ਡਿਊਟੀ ਪ੍ਰਤੀ ਕੀਤੀਆਂ ਕੁਤਾਹੀਆਂ ਕਾਰਨ ਮੁਅੱਤਲ ਕੀਤਾ ਗਿਆ ਹੈ।