ਭਦੌੜ:
ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਸਿੱਖਿਆ ਵਿਭਾਗ ਪੰਜਾਬ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਦੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕਾਂ ਦੇ ਮੁਕਾਬਲੇ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ (ਬਰਨਾਲਾ) ਵਿੱਚ ਕਰਵਾਏ ਗਏ। ਇਸ ਵਿੱਚ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੇ ਅਧਿਆਪਕਾਂ ਨੇ ਭਾਗ ਲਿਆ। ਇਸ ਵਿੱਚ ਪੰਜਾਬੀ ਵਿਸ਼ੇ ਅਧੀਨ ਵਨ-ਐਕਟ-ਪਲੇਅ ਵਿੱਚ ਮਨਪ੍ਰੀਤ ਕੌਰ ਪੰਜਾਬੀ ਮਿਸਟ੍ਰੈੱਸ ਅਤੇ ਸੁਖਜੀਤ ਕੌਰ ਪੰਜਾਬੀ ਮਿਸਟ੍ਰੈੱਸ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
-ਪੱਤਰ ਪ੍ਰੇਰਕ