ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਕਿਸਾਨਾਂ ਨੇ 6 ਜਨਵਰੀ ਦੇ ਚੱਕਾ ਜਾਮ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸੇ ਦੌਰਾਨ ਪੁਲੀਸ ਨੇ ਵੀ ਪੁਖ਼ਤਾ ਇੰਤਜਾਮ ਕਰ ਲਏ ਹਨ। ਕਿਸਾਨ ਸਵੇਰੇ ਸ਼ੰਭੂ ਟੌਲ ਪਲਾਜ਼ਾ ’ਤੇ ਇਕੱਠੇ ਹੋਣਗੇ ਅਤੇ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਲਾਬ ਸਿੰਘ ਨੇ ਦੱਸਿਆ ਕਿ ਅੱਜ ਅੰਬਾਲਾ ਅਤੇ ਪਟਿਆਲਾ ਜ਼ਿਲ੍ਹਾ (ਬਨੂੜ, ਘਨੌਰ, ਰਾਜਪੁਰਾ) ਦੇ ਕਿਸਾਨਾਂ ਦੀ ਸਾਂਝੀ ਮੀਟਿੰਗ ਹੋਈ ਜਿਸ ਵਿਚ ਸੰਯੁਕਤ ਕਿਸਾਨ ਮੋਰਚਾ ਸ਼ੰਭੂ ਬਾਰਡਰ ਦਾ ਗਠਨ ਕੀਤਾ ਗਿਆ ਅਤੇ ਸ਼ੰਭੂ ਬਾਰਡਰ ’ਤੇ ਦੁਪਹਿਰ 12 ਤੋਂ 3 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਾਹਾ-ਸ਼ਾਹਜ਼ਾਦਪੁਰ ਰੋਡ ’ਤੇ ਕੜਾਸਨ ਵਿਚ ਚੱਕਾ ਜਾਮ ਕੀਤਾ ਜਾਵੇਗਾ।