ਲੁਧਿਆਣਾ: ਰੂਅਤ-ਏ-ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਨੇ ਮਰਹੂਮ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਥਾਂ ਵਰਤਮਾਨ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਹੈ। ਇੱਥੇ ਇਤਿਹਾਸਿਕ ਜਾਮਾ ਮਸਜਿਦ ’ਚ ਹੋਈ ਵਿਸ਼ੇਸ਼ ਮੀਟਿੰਗ ਵਿੱਚ ਵਿਦਵਾਨ ਮੁਫਤੀ ਮੁਹੰਮਦ ਖਲੀਲ ਕਾਸਮੀ ਮਾਲੇਰਕੋਟਲਾ ਨੂੰ ਕਮੇਟੀ ਦਾ ਸਰਪ੍ਰਸਤ ਬਣਨ ਦੀ ਬੇਨਤੀ ਕੀਤੀ ਗਈ। ਨਵਨਿਯੁਕਤ ਪ੍ਰਧਾਨ ਨੇ ਕਿਹਾ ਕਿ ਰਮਜਾਨ ਅਤੇ ਸਾਰੇ ਇਸਲਾਮ ਮਹੀਨਿਆਂ ਦਾ ਚੰਨ ਵੇਖਣਾ ਬਹੁਤ ਜ਼ਰੂਰੀ ਹੈ ਅਤੇ ਇਸ ਦਾ ਵਿਸ਼ੇਸ਼ ਪ੍ਰਬੰਧ ਹੋਣਾ ਚਾਹੀਦਾ ਹੈ।-ਨਿੱਜੀ ਪੱਤਰ ਪ੍ਰੇਰਕ