ਨਵੀਂ ਦਿੱਲੀ, 10 ਜੁਲਾਈ
ਭਾਰਤ ਵਿਚ ਅੱਜ ਕਰੋਨਾਵਾਇਰਸ ਦੇ 42,766 ਨਵੇਂ ਕੇਸ ਸਾਹਮਣੇ ਆਏ ਹਨ ਜਿਸ ਨਾਲ ਦੇਸ਼ ’ਚ ਕਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 3,07,95,716 ਹੋ ਗਈ ਹੈ ਜਦਕਿ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ 4,55,033 ਤੱਕ ਪਹੁੰਚ ਗਈ ਹੈ ਜੋ ਕਿ ਕੁੱਲ ਕੇਸਾਂ ਦਾ 1.48 ਫ਼ੀਸਦ ਹੈ। ਇਹ ਜਾਣਕਾਰੀ ਅੱਜ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਤੋਂ ਮਿਲੀ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਹੋਈਆਂ 1206 ਨਵੀਆਂ ਮੌਤਾਂ ਨਾਲ ਕਰੋਨਾ ਕਾਰਨ ਦੇਸ਼ ’ਚ ਹੋਣ ਵਾਲੀਆਂ ਕੁੱਲ ਮੌਤਾਂ ਦੀ ਗਿਣਤੀ 4,07,145 ਤੱਕ ਪਹੁੰਚ ਗਈ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.20 ਫ਼ੀਸਦ ਹੈ।
ਕਰੋਨਾ ਦੀ ਰੋਜ਼ਾਨਾ ਦੀ ਪਾਜ਼ੇਟਿਵਿਟੀ ਦਰ 2.34 ਫ਼ੀਸਦ ਜਦਕਿ ਮੌਤਾਂ ਦੀ ਦਰ 1.32 ਫ਼ੀਸਦ ਹੈ। -ਪੀਟੀਆਈ
ਕਰੋਨਾ ਕਾਰਨ ਪੰਜਾਬ ਵਿਚ 6 ਤੇ ਹਰਿਆਣਾ ’ਚ 8 ਮੌਤਾਂ
ਚੰਡੀਗੜ੍ਹ (ਟਨਸ): ਕਰੋਨਾਵਾਇਰਸ ਕਾਰਨ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ’ਚ 6 ਅਤੇ ਹਰਿਆਣਾ ’ਚ 8 ਜਣਿਆਂ ਦੀ ਮੌਤ ਹੋ ਗਈ। ਹੁਣ ਤੱਕ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਪੰਜਾਬ ਵਿੱਚ 16,177 ਤੇ ਹਰਿਆਣਾ ਵਿੱਚ 9542 ’ਤੇ ਪਹੁੰਚ ਗਈ ਹੈ। ਸਿਹਤ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਕਰੋਨਾ ਦੇ 124 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 248 ਮਰੀਜ਼ ਠੀਕ ਹੋਏ ਹਨ। ਇਸ ਵੇਲੇ ਸੂਬੇ ਵਿੱਚ ਕਰੋਨਾ ਦੇ 1674 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ ਬੀਤੇ 24 ਘੰਟਿਆਂ ਦੌਰਾਨ ਅੰਮ੍ਰਿਤਸਰ, ਗੁਰਦਾਸਪੁਰ, ਮੁਹਾਲੀ, ਪਠਾਨਕੋਟ, ਪਟਿਆਲਾ ਅਤੇ ਤਰਨ ਤਾਰਨ ’ਚ ਇਕ-ਇਕ ਮਰੀਜ਼ ਦੀ ਮੌਤ ਹੋਈ ਹੈ।