ਭਗਤਾ ਭਾਈ (ਪੱਤਰ ਪ੍ਰੇਰਕ): ਇਥੇ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੇ ਪਿੰਡ ਭੋਡੀਪੁਰਾ, ਸਿਰੀਏਵਾਲਾ ਤੇ ਜਲਾਲ ਵਿਖੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਤੇ ਇਸ ਨੇ ਆਪਣੇ 5 ਸਾਲ ਦੇ ਕਾਰਜਕਾਲ ਦੌਰਾਨ ਇੱਕ ਵੀ ਲੋਕ ਪੱਖੀ ਫੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਦਿਆਂ ’ਤੇ ਹਮੇਸ਼ਾ ਦੋਹਰੇ ਮਾਪਦੰਡ ਅਪਣਾਏ ਹਨ। ਇਸ ਲਈ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬੀਆਂ ਨੂੰ ਕੋਸਣ ਵਾਲੇ ਤੇ ਪੰਜਾਬ ਦੇ ਬਿਜਲੀ ਘਰਾਂ ਨੂੰ ਬੰਦ ਕਰਵਾਉਣ ਸਬੰਧੀ ਪਟੀਸ਼ਨਾਂ ਦਾਇਰ ਕਰਨ ਵਾਲੇ ਲੋਕ ਪੰਜਾਬੀਆਂ ਤੋਂ ਵੋਟਾਂ ਦੀ ਉਮੀਦ ਨਾ ਰੱਖਣ।