ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 31 ਮਾਰਚ
ਪੁਲੀਸ ਵੱਲੋਂ ਨਸ਼ਾ ਤਸਕਰਾਂ, ਵਾਹਨ ਚੋਰਾਂ, ਲੁੱਟ-ਖੋਹ ਕਰਨ ਵਾਲੇ ਅਤੇ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਅੱਜ ਜ਼ੋਨ ਨੰਬਰ ਇਕ ਦੇ ਵੱਖ ਵੱਖ ਇਲਾਕਿਆਂ ਵਿੱਚ ਘੇਰਾਬੰਦੀ ਕਰਕੇ ਛਾਪਾ ਮਾਰਿਆ ਗਿਆ। ਇਸ ਛਾਪੇ ਦੌਰਾਨ ਪੁਲੀਸ ਨੇ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।
ਡੀਸੀਪੀ ਰਛਪਾਲ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਅੱਜ ਸਵੇਰੇ ਵੱਖ ਵੱਖ ਇਲਾਕਿਆਂ ਵਿੱਚ ਜਾਂਚ ਕੀਤੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਜਾਂਚ ਤਹਿਤ ਸ਼ੱਕੀ ਅਤੇ ਅਪਰਾਧੀਆਂ ਦੀਆਂ ਰਿਹਾਇਸ਼ਾਂ ’ਤੇ ਜਾਂਚ ਕੀਤੀ ਗਈ ਹੈ। ਥਾਣਾ ਡੀ ਡਿਵੀਜ਼ਨ ਦੇ ਇਲਾਕੇ ਵਿੱਚ ਜਾਂਚ ਦੌਰਾਨ ਨਾਜਾਇਜ਼ ਸ਼ਰਾਬ ਦੀਆਂ 30 ਬੋਤਲਾਂ, ਸਕੂਟਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।