ਨਵੀਂ ਦਿੱਲੀ, 29 ਜਨਵਰੀ
ਅਗਾਮੀ ਕੇਂਦਰੀ ਬਜਟ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਕੇਂਦਰੀ ਕੈਬਨਿਟ ਵਿਚਲੇ ਮੰਤਰੀਆਂ ਨਾਲ ਮੀਟਿੰਗ ਕੀਤੀ। ਕੇਂਦਰੀ ਬਜਟ ਪਹਿਲੀ ਫਰਵਰੀ ਨੂੰ ਪੇਸ਼ ਕੀਤਾ ਜਾਣਾ ਹੈ ਤੇ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਇਹ ਮੋਦੀ ਸਰਕਾਰ ਦਾ ਆਖਰੀ ਮੁਕੰਮਲ ਬਜਟ ਹੋਵੇਗਾ। ਸਵੇਰੇ 10ਵਜੇ ਸ਼ੁਰੂ ਹੋਈ ਇਹ ਮੀਟਿੰਗ ਸ਼ਾਮ ਤੱਕ ਚੱਲਣ ਦੇ ਆਸਾਰ ਹਨ। ਸੂਤਰਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਕਈ ਮੰਤਰਾਲਿਆਂ ਦੇ ਕੰਮਕਾਜ ਤੋਂ ਇਲਾਵਾ ਨੀਤੀ ਨਾਲ ਜੁੜੀਆਂ ਪਹਿਲਕਦਮੀਆਂ ‘ਤੇ ਨਜ਼ਰਸਾਨੀ ਤੇ ਵਿਚਾਰ ਚਰਚਾ ਹੋਵੇਗੀ। ਇਸ ਸਾਲ 9 ਰਾਜਾਂ ਦੀਆਂ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ਕੈਬਨਿਟ ਵਿੱਚ ਫੇਰਬਦਲ ਦੀ ਵੀ ਸੰਭਾਵਨਾ ਹੈ। -ਪੀਟੀਆਈ