ਜਸਬੀਰ ਸਿੰਘ ਚਾਨਾ
ਫਗਵਾੜਾ, 25 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਵਲੋਂ ਪੋਸਟ ਮੈਟ੍ਰਿਕ ਸਕੀਮ ’ਚ ਹੋਏ ਘਪਲੇ ਤੇ ਕਿਸਾਨੀ ਬਿੱਲ ਦੇ ਮਾਮਲੇ ਨੂੰ ਲੈ ਕੇ 9 ਨਵੰਬਰ ਨੂੰ ਫਗਵਾੜਾ ’ਚ ਦੋਆਬਾ ਪੱਧਰ ਦੀ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਇਹ ਜਾਣਕਾਰੀ ਦਿੰਦੇ ਹੋਏ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਾਬਕਾ ਮੰਤਰੀ ਨੇ ਦੱਸਿਆ ਕਿ ਇਸ ਸਬੰਧ ’ਚ ਅੱਜ ਇੱਥੇ ਮੀਟਿੰਗ ਕੀਤੀ ਗਈ ਹੈ ਜਿਸ ’ਚ ਦੋਆਬਾ ਦੇ ਲੀਡਰਾਂ ਦੀਆਂ ਡਿਊਟੀਆਂ ਲਗਾਈਆਂ ਹਨ ਕਿ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ’ਚ ਸ਼ਾਮਲ ਕਰਵਾਇਆ ਜਾਵੇ ਇਸ ਸਬੰਧੀ ਬਾਈਪਾਸ ’ਤੇ ਇੱਕ ਜਗ੍ਹਾ ਦਾ ਮੁਆਇਨਾ ਕੀਤਾ ਗਿਆ ਜਿੱਥੇ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰੈਲੀ ਲਈ ਜਗ੍ਹਾ ਜਲਦ ਹੀ ਤੈਅ ਕੀਤੀ ਜਾਵੇਗੀ। ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਵਾਹਦ, ਸੁਰਿੰਦਰ ਸਿੰਘ ਪ੍ਰਧਾਨ ਹੁਸ਼ਿਆਰਪੁਰ, ਮਹਿੰਦਰ ਕੌਰ ਜੋਸ਼, ਸੋਹਣ ਸਿੰਘ ਠੰਡਲ, ਰਵਿੰਦਰ ਸਿੰਘ ਰਸੂਲਪੁਰ, ਬੀਬੀ ਸੁਨੀਤਾ ਚੌਧਰੀ ਬਲਾਚੌਰ, ਪਵਨ ਟੀਨੂੰ ਵਿਧਾਇਕ ਆਦਮਪੁਰ, ਬਲਦੇਵ ਸਿੰਘ ਖਹਿਰਾ ਫ਼ਿਲੌਰ, ਗੁਰਪ੍ਰਤਾਪ ਸਿੰਘ ਵਡਾਲਾ, ਯੂਥ ਵਿੰਗ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਰਣਜੀਤ ਸਿੰਘ ਖੁਰਾਨਾ ਸਮੇਤ ਕਈ ਪ੍ਰਮੁੱਖ ਆਗੂ ਸ਼ਾਮਿਲ ਸਨ।