ਪੱਤਰ ਪ੍ਰੇਰਕ
ਰਾਜਪੁਰਾ, 21 ਅਕਤੂਬਰ
ਇਥੋਂ ਦੀ ਪੁਰਾਣੀ ਕਚਹਿਰੀ ਨੇੜੇ ਸਥਿਤ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਸ਼ੰਭੂ ਕਲਾਂ ਵਿੱਚ ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਵਿੱਚ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਹਰੀ ਦੀਵਾਲੀ ਵੱਜੋਂ ਮਨਾਉਣ ਸਬੰਧੀ ਸਮੂਹ ਸਟਾਫ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਬੀ.ਡੀ.ਪੀ.ਓ ਨੇ ਸਟਾਫ ਨੂੰ ਦੀਵਾਲੀ ਵਾਲੇ ਦਿਨ ਪਟਾਕੇ ਨਾ ਚਲਾ ਕੇ ਗ੍ਰੀਨ ਦੀਵਾਲੀ ਮਨਾਉਣ ਅਤੇ ਆਪਣੇ ਆਪਣੇ ਘਰਾਂ ਨੇੜੇ ਇੱਕ-ਇੱਕ ਪੌਦੇ ਲਗਾਉਣ ਦੀ ਅਪੀਲ ਕੀਤੀ ਅਤੇ ਦਫਤਰ ਦੇ ਅਹਾਤੇ ਵਿੱਚ ਪੌਦੇ ਲਗਾ ਕੇ ਗ੍ਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ।
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਦੀਵਾਲੀ ਮਨਾਈ
ਰਾਜਪੁਰਾ (ਪੱਤਰ ਪ੍ਰੇਰਕ): ਇੱਥੋਂ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਵਿਭਾਗ ਦੇ ਮੁਖੀ ਡਾ. ਜੈਦੀਪ ਸਿੰਘ, ਪ੍ਰਿੰਸੀਪਲ ਪ੍ਰੋ. ਰਾਜੀਵ ਬਾਹੀਆ ਅਤੇ ਡਾਇਰੈਕਟਰ ਡਾ. ਸੁਖਬੀਰ ਸਿੰਘ ਥਿੰਦ ਦੀ ਸਾਂਝੀ ਅਗਵਾਈ ਵਿੱਚ ਚਿਲਡਰਨ ਹੋਮ ਰਾਜਪੁਰਾ ਵਿੱਚ ਸਾਦਾ ਸਮਾਰੋਹ ਕਰ ਕੇ ਸਰੀਰਕ ਅਤੇ ਮਾਨਸਿਕ ਤੌਰ ’ਤੇ ਕਮਜ਼ੋਰ ਬੱਚਿਆਂ ਨਾਲ ਦੀਵਾਲੀ ਮਨਾਈ ਗਈ। ਇਸ ਮੌਕੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਚਿਲਡਰਨ ਹੋਮ ਦੇ ਬੱਚਿਆਂ ਨੂੰ ਖਾਣਪੀਣ ਦਾ ਸਾਮਾਨ ਤੇ ਹੋਰ ਜਰੂਰੀ ਵਸਤਾਂ ਭੇਟ ਕੀਤੀਆਂ।