ਨਵੀਂ ਦਿੱਲੀ, 21 ਅਕਤੂਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਾਫੀਆ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਚੱਲ ਰਹੀ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਤਹਿਤ ਅੰਸਾਰੀ ਦੀਆਂ ਸੱਤ ਅਚੱਲ ਜਾਇਦਾਦਾਂ ਕੁਰਕ ਕੀਤੀਆਂ ਹਨ। ਸੰਘੀ ਏਜੰਸੀ ਨੇ ਇੱਕ ਬਿਆਨ ’ਚ ਕਿਹਾ ਕਿ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐੱਮਐੱਲਏ) ਤਹਿਤ ਅਸਥਾਈ ਤੌਰ ’ਤੇ ਕੁਰਕ ਕੀਤੀਆਂ ਗਈਆਂ ਇਨ੍ਹਾਂ ਜਾਇਦਾਦਾਂ ਦੀ ਕੀਮਤ 1.48 ਕਰੋੜ ਰੁਪਏ (ਰਜਿਸਟਰੀ ਮੁੱਲ) ਹੈ। -ਪੀਟੀਆਈ