ਅੰਮ੍ਰਿਤਸਰ: ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਹਿਯੋਗ ਨਾਲ ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ ਦੇ ਚਾਂਸਲਰ ਪਦਮਸ੍ਰੀ ਡਾ. ਹਰਮੋਹਿੰਦਰ ਸਿੰਘ ਬੇਦੀ ਦੇ ਵਿਦਿਆਰਥੀਆਂ ਨਾਲ ਰੂ-ਬ-ਰੂ ਸਮਾਗਮ ਕਰਾਇਆ ਗਿਆ। ਇਸ ਦੌਰਾਨ ਡਾ. ਬੇਦੀ ਨੇ ਆਪਣੇ ਜੀਵਨ ਸੰਘਰਸ਼, ਸਿਰਜਣ ਪ੍ਰਕਿਰਿਆ ਅਤੇ ਚਿੰਤਨ ਕਾਰਜ ਸਬੰਧੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਭਾਸ਼ਾ ਅਫਸਰ ਡਾ. ਪਰਮਜੀਤ ਸਿੰਘ ਕਲਸੀ ਕਿਹਾ ਕਿ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਵਿਕਾਸ ਵਿਚ ਕਾਰਜਸ਼ੀਲ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਵਿਦਿਆਰਥੀਆਂ ਸਨਮੁੱਖ ਪੇਸ਼ ਕਰ ਕੇ ਪ੍ਰੇਰਿਤ ਕਰਨਾ ਹੈ। ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਡਾ. ਹਰਮੋਹਿੰਦਰ ਸਿੰਘ ਬੇਦੀ ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਦਿੱਤੀ। -ਪੱਤਰ ਪ੍ਰੇਰਕ