ਪੱਤਰ ਪ੍ਰੇਰਕ
ਸਰਦੂਲਗੜ੍ਹ, 13 ਫਰਵਰੀ
ਹਲਕਾ ਸਰਦੂਲਗੜ੍ਹ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਕਰਮ ਸਿੰਘ ਮੋਫਰ ਦਾ ਚੋਣ ਪ੍ਰਚਾਰ ਸਿਖਰਾਂ ਤੇ ਚੱਲ ਰਿਹਾ ਹੈ। ਕਾਂਗਰਸ ਦੇ ਉਮੀਦਵਾਰ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਦੇ ਸਕੇ ਭਤੀਜੇ ਭਗਵੰਤ ਸਿੰਘ ਭੂੰਦੜ ਵੱਲੋਂ ਚੋਣ ਪ੍ਰਚਾਰ ਕਰਦਿਆਂ ਬਿਕਰਮ ਮੋਫਰ ਲਈ ਵੋਟਾਂ ਮੰਗੀਆਂ। ਜ਼ਿਕਰਯੋਗ ਹੈ ਕਿ ਭਗਵੰਤ ਸਿੰਘ ਭੂੰਦੜ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਦੂਲਗੜ੍ਹ ਫੇਰੀ ਦੌਰਾਨ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਸਰਦੂਲਗੜ੍ਹ ਸ਼ਹਿਰ, ਭੂੰਦੜ ਅਤੇ ਨੇੜਲੇ ਹੋਰ ਪਿੰਡਾਂ ਵਿਚ ਕਾਂਗਰਸ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਾਂਗਰਸ ਲਈ ਵੋਟਾਂ ਮੰਗੀਆਂ। ਉਸ ਨੇ ਆਪਣੇ ਤਾਏ ਬਲਵਿੰਦਰ ਸਿੰਘ ਭੂੰਦੜ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਹਲਕੇ ਦੇ ਵੋਟਰ ਬਲਵਿੰਦਰ ਸਿੰਘ ਭੂੰਦੜ ਅਤੇ ਅਕਾਲੀ ਸਰਕਾਰ ਤੋਂ ਜ਼ਿਆਦਾ ਆਸ ਨਾ ਰੱਖਣ।