ਪੱਤਰ ਪ੍ਰੇਰਕ
ਪਟਿਆਲਾ, 2 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ‘ਆਪ’ ਆਗੂ ਗਗਨਦੀਪ ਸਿੰਘ ਚੱਢਾ ਨਮਿਤ ਅੰਤਿਮ ਅਰਦਾਸ ਮੌਕੇ ਇੱਥੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾਂਜਲੀ ਸਮਾਗਮ ’ਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਮੌਤ ਜੀਵਨ ਦੀ ਅਟੱਲ ਸਚਾਈ ਹੈ ਪਰ ਜਿਹੜੇ ਵਿਅਕਤੀ ਆਪਣੇ ਜੀਵਨ ਵਿੱਚ ਸਮਾਜ ਪ੍ਰਤੀ ਕੁਝ ਚੰਗਾ ਕਰਕੇ ਜਾਂਦੇ ਹਨ, ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਂਦਾ ਹੈ। ਉਨ੍ਹਾਂ ਆਖਿਆ ਕਿ ਗਗਨਦੀਪ ਸਿੰਘ ਚੱਢਾ ਦੇ ਬੱਚੇ ਦੀ ਪੜ੍ਹਾਈ ਦਾ ਖਰਚਾ ਪਾਰਟੀ ਵੱਲੋਂ ਚੁੱਕਿਆ ਜਾਵੇਗਾ। ਉਨ੍ਹਾਂ ਨੇ ਗਗਨਦੀਪ ਸਿੰਘ ਚੱਢਾ ਨਾਲ ਆਪਣੀਆਂ ਨਿੱਜੀ ਸਾਂਝਾਂ ਨੂੰ ਯਾਦ ਕਰਦਿਆਂ ਗਗਨ ਨੂੰ ਪਾਰਟੀ ਦਾ ਇੱਕ ਸੱਚਾ ਤੇ ਇਮਾਨਦਾਰ ਸਿਪਾਹੀ ਦੱਸਿਆ।