ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 5 ਮਾਰਚ
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਕਿਸਾਨਾਂ ਦੇ ਚੱਲ ਰਹੇ ਮੋਰਚਿਆਂ ਵਿੱਚ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮਨਾਉਣ ਲਈ ਪਟਿਆਲਾ ਜ਼ਿਲ੍ਹੇ ਵਿੱਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜ਼ਿਲ੍ਹੇ ਵਿੱਚ ਔਰਤਾਂ ਵੱਲੋਂ ਟਰੈਕਟਰ ਟਰਾਲੀ ਮਾਰਚ ਕਰਕੇ ਲਾਮਬੰਦੀ ਕੀਤੀ ਜਾ ਰਹੀ ਹੈ ਤੇ ਵੱਧ ਤੋਂ ਵੱਧ ਔਰਤਾਂ ਨੂੰ ਦਿੱਲੀ ਪੁੱਜਣ ਦਾ ਸੱਦਾ ਦਿੱਤਾ ਜਾ ਰਿਹਾ ਹੈ।