ਨਿੱਜੀ ਪੱਤਰ ਪ੍ਰੇਰਕ
ਖੰਨਾ, 29 ਮਾਰਚ
ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ-8 ਵਿੱਚ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦਾ ਸ਼ਾਨਦਾਰ ਗਰੈਜੂਏਸ਼ਨ ਸੈਰੇਮਨੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰਕ ਤੇ ਵਿੱਦਿਅਕ ਗਤੀਵਿਧੀਆਂ ਵਿੱਚ ਹਿੱਸਾ ਲਿਆ। ਅਧਿਆਪਕਾਂ ਵੱਲੋਂ ਸਕੂਲ ਨੂੰ ਫਲੈਕਸਾਂ, ਗੁਬਾਰਿਆਂ ਅਤੇ ਹੋਰ ਸਜਾਵਟ ਨਾਲ ਸਜਾਇਆ ਗਿਆ ਸੀ। ਸਕੂਲ ਮੁਖੀ ਸਤਵੀਰ ਸਿੰਘ ਰੌਣੀ ਨੇ ਮਾਪਿਆਂ ਨੂੰ ਸਕੂਲ ਵਿੱਚ ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਤੇ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੱਤੀ। ਸਕੂਲ ਵਿੱਚ ਪ੍ਰੀ-ਪ੍ਰਾਇਮਰੀ ਬੱਚਿਆਂ ਲਈ ਝੂਲੇ, ਸ਼ਾਨਦਾਰ ਕਲਾਸ ਰੂਮ, ਮਨੋਵਿਗਿਆਨਕ ਵਿਧੀਆਂ ਰਾਹੀਂ ਸਿੱਖਣ ਦੀਆਂ ਸਹੂਲਤਾਂ ਤੇ ਵਿਸ਼ੇਸ਼ ਟੀ.ਐਲ.ਐਮ ਤੇ ਆਨਲਾਈਨ ਵਿਧੀਆਂ ਰਾਹੀਂ ਸਿੱਖਣ ਦੀਆਂ ਸਹੂਲਤਾਂ ਮੌਜੂਦ ਹਨ। ਉਨ੍ਹਾਂ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ। ਲੁਧਿਆਣਾ (ਖੇਤਰੀ ਪ੍ਰਤੀਨਿਧ): ਸਪਰਿੰਗ ਡੇਲ ਪਲੇਅ ਸਕੂਲ ਜੀਕੇ ਅਸਟੇਟ, ਚੰਡੀਗੜ੍ਹ ਰੋਡ ’ਤੇ ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ ਗਈ। ਸਮਾਗਮ ਦੌਰਾਨ ਬੱਚਿਆਂ ਨੂੰ ਡਿਗਰੀਆਂ ਅਤੇ ਸਰਟੀਫਿਕੇਟ ਵੰਡੇ ਗਏ। ਬੱਚਿਆਂ ਵੱਲੋਂ ਪੇਸ਼ ਕੀਤੇ ਡਾਂਸ ਨੇ ਹਾਜ਼ਰੀਨ ਨੂੰ ਕੀਲ ਕੇ ਬਿਠਾਈ ਰੱਖਿਆ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੂੰ ਪੀਪੀਟੀ ਵੀ ਦਿਖਾਈ ਗਈ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰ ਮਨਦੀਪ ਸਿੰਘ ਵਾਲੀਆ ਅਤੇ ਕਮਲਪ੍ਰੀਤ ਕੌਰ ਤੇ ਕੋਆਰਡੀਨੇਟਰ ਦਵਿੰਦਰ ਕੌਰ ਅਤੇ ਸੁਪਰਵਾਈਜ਼ਰ ਅਨੂੰ ਨੇ ਸਾਰੇ ਬੱਚਿਆਂ ਨੂੰ ਗ੍ਰੈਜੂਏਸ਼ਨ ਸੈਰੇਮਨੀ ਦੀਆਂ ਵਧਾਈਆਂ ਦਿੱਤੀਆਂ।