ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 30 ਮਈ
ਇੱਥੋਂ ਦੀ ਸ਼ਿਵਪੁਰੀ ਕਲੋਨੀ ਵਿੱਚ ਛੱਤ ਤੋਂ ਡਿੱਗਣ ਕਾਰਨ 5 ਸਾਲਾ ਬੱਚੇ ਦੀ ਮੌਤ ਹੋ ਗਈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਸੋਨੂੰ ਹਵਾਈ ਜਹਾਜ਼ ਦੇਖਣ ਲਈ ਛੱਤ ’ਤੇ ਚੜ੍ਹਿਆ ਸੀ ਪਰ ਛੱਤ ਦੀ ਚਾਰਦੀਵਾਰੀ ਨਾ ਹੋਣ ਕਰਕੇ ਉਹ ਥੱਲੇ ਡਿੱਗ ਗਿਆ।
ਲਹੂ-ਲੁਹਾਨ ਹਾਲਤ ਵਿੱਚ ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਹੀ ਬੱਚੇ ਦੀ ਮੌਤ ਹੋ ਗਈ। ਅੱਜ ਪੋਸਟ ਮਾਰਟਮ ਤੋਂ ਬਾਅਦ ਸੋਨੂੰ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ।