ਪੱਤਰ ਪ੍ਰੇਰਕ
ਫਗਵਾੜਾ, 30 ਮਈ
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਅੱਜ ਪੀਸੀਆਰ. ਇੰਚਾਰਜ ਸੁਖਵਿੰਦਰ ਸਿੰਘ ਦੀ ਅਗਵਾਈ ’ਚ ਪੁਲੀਸ ਪਾਰਟੀ ਨੇ ਸ਼ਹਿਰ ਦੇ ਵੱਖ ਵੱਖ ਥਾਵਾਂ ਦੀ ਚੈਕਿੰਗ ਕੀਤੀ। ਜਿਸ ’ਚ ਪੁਲੀਸ ਨੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਹਨੂੰਮਾਨਗੜ੍ਹੀ, ਸਿਵਲ ਹਸਪਤਾਲ ਤੇ ਕੋਰਟ ਕੰਪਲੈਂਕਸ ਦਾ ਨਿਰੀਖਣ ਕੀਤਾ। ਪੀਸੀਆਰ. ਇੰਚਾਰਜ ਨੇ ਦੱਸਿਆ ਕਿ ਇਹ ਚੈਕਿੰਗ ਸੀਨੀਅਰ ਅਫ਼ਸਰਾ ਦੀਆਂ ਹਦਾਇਤਾਂ ’ਤੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਮਨ ਤੇ ਸ਼ਾਂਤੀ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਰੱਖੀ ਜਾਵੇ ਅਤੇ ਜੇ ਕਿਤੇ ਵੀ ਕੋਈ ਸ਼ੱਕੀ ਗੱਲ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ ਜਾਵੇ।