ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 24 ਸਤੰਬਰ
ਸਥਾਨਕ ਮੁਸਲਿਮ ਜਥੇਬੰਦੀਆਂ ਨੇ ਉੱਤਰ ਪ੍ਰਦੇਸ਼ ਪੁਲੀਸ ਦੇ ਅਤਿਵਾਦੀ ਵਿਰੋਧੀ ਦਸਤੇ (ਏਟੀਐੱਸ) ਵੱਲੋਂ ਕਥਿਤ ਧਰਮ ਪਰਿਵਰਤਨ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਇਸਲਾਮਿਕ ਵਿਦਾਵਾਨ ਹਜ਼ਰਤ ਮੌਲਾਨਾ ਮੁਹੰਮਦ ਕਲੀਮ ਸਿੱਦੀਕੀ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਹਜ਼ਰਤ ਮੌਲਾਨਾ ਮੁਹੰਮਦ ਕਲੀਮ ਸਿੱਦੀਕੀ ਨੂੰ ਝੂਠੇ ਦੋਸ਼ ਲਾ ਕੇ ਫਸਾਇਆ ਜਾ ਰਿਹਾ ਹੈ। ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਮੁਹੰਮਦ ਅਖ਼ਲਾਕ ਅਤੇ ਆਗੂ ਮੁਹੰਮਦ ਸ਼ਹਿਜ਼ਾਦ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਫ਼ਿਰਕੂ ਮਹੌਲ ਸਿਰਜ ਰਹੀ ਹੈ।