ਸਿੰਗਾਪੁਰ, 19 ਨਵੰਬਰ
ਕੇਂਦਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਹੈ ਕਿ ਮੌਜੂਦਾ ਸਮੇਂ ਭਾਰਤ ਤੇ ਚੀਨ ਦੇ ਸਬੰਧ ਮਾੜੇ ਦੌਰ ਵਿੱਚੋਂ ਲੰਘ ਰਹੇ ਹਨ ਕਿਉਂਕਿ ਚੀਨ ਨੇ ਹਾਲ ਹੀ ਵਿੱਚ ਕੁਝ ਅਜਿਹੇ ਕਦਮ ਚੁੱਕੇ ਹਨ ਜੋ ਕਿ ਦੋਹਾਂ ਦੇਸ਼ਾਂ ਵਿਚਾਲੇ ਹੋਏ ਸਮਝੌਤਿਆਂ ਦੇ ਖ਼ਿਲਾਫ਼ ਹਨ ਅਤੇ ਚੀਨ ਇਸ ਬਾਰੇ ਤਸੱਲੀਪੂਰਨ ਵਿਆਖਿਆ ਨਹੀਂ ਦੇ ਸਕਿਆ ਹੈ। ਉਨ੍ਹਾਂ ਕਿਹਾ ਕਿ ਹੁਣ ਚੀਨ ਦੇ ਸਿਆਸੀ ਆਗੂਆਂ ਨੂੰ ਹੀ ਸੋਚਨਾ ਹੋਵੇਗਾ ਕਿ ਦੋਹਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧਾਂ ਨੂੰ ਕਿਸ ਪਾਸੇ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਪੂਰਬੀ ਲੱਦਾਖ ਵਿੱਚ ਚੀਨ ਨੂੰ ਆਪਣੀਆਂ ਫੌਜਾਂ ਪੂਰੀ ਤਰ੍ਹਾਂ ਹਟਾਉਣੀਆਂ ਚਾਹੀਦੀਆਂ ਹਨ ਤਾਂ ਹੀ ਅਮਨ ਤੇ ਸ਼ਾਂਤੀ ਬਹਾਲ ਹੋ ਸਕੇਗੀ। ਉਹ ਇਥੇ ਬਲੂਮਬਰਗ ਆਰਥਿਕ ਫੌਰਮ ਮੌਕੇ ਪੁੱਛੇ ਗਏ ਇਕ ਸਵਾਲ ਦਾ ਜਵਾਬ ਦੇ ਰਹੇ ਸਨ। -ਪੀਟੀਆਈ