ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਅਪਰੈਲ
ਯੂਥ ਅਕਾਲੀ ਦਲ ਨੇ ਸੂਬੇ ਵਿੱਚ ਪਲਾਜ਼ਮਾ ਬੈਂਕ ਸਥਾਪਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਸ ਕੋਲ ਪਲਾਜ਼ਮਾਂ ਦਾਨ ਕਰਨ ਲਈ 200 ਡੋਨਰ ਤਿਆਰ-ਬਰ-ਤਿਆਰ ਹਨ। ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਪੀਲ ਮਗਰੋਂ ਇਹ ਬੈਂਕ ਸਥਾਪਤ ਕੀਤਾ ਹੈ। ਰੋਮਾਣਾ ਨੇ ਦੱਸਿਆ ਕਿ ਯੂਥ ਅਕਾਲੀ ਦਲ ਹੋਰ ਯੋਗ ਡੋਨਰਾਂ ਤੱਕ ਪਹੁੰਚ ਕਰੇਗਾ। ਉਨ੍ਹਾਂ ਦੱਸਿਆ ਕਿ ਬਿਕਰਮ ਸਿੰਘ ਮਜੀਠੀਆ ਜੋ ਕਰੋਨਾ ਪਾਜ਼ੇਟਿਵ ਆਏ ਸਨ, ਸਮੇਤ ਅਕਾਲੀ ਲੀਡਰਸ਼ਿਪ ਨੇ ਵੀ ਪਹਿਲਕਦਮੀ ਵਾਸਤੇ ਰਜਿਸਟਰੇਸ਼ਨ ਕਰਵਾਈ ਹੈ। ਰੋਮਾਣਾ ਨੇ ਕਿਹਾ ਕਿ ਲੋਕ 99080-00013, 97791-71507 ਅਤੇ 84275-44763 ’ਤੇ ਸੰਪਰਕ ਕਰ ਸਕਦੇ ਹਨ, ਜਿਨ੍ਹਾਂ ਨੂੰ ਤੁਰੰਤ ਪਲਾਜ਼ਮਾ ਬੈਂਕ ਤੋਂ ਸੇਵਾਵਾਂ ਦਿੱਤੀਆਂ ਜਾਣਗੀਆਂ।